ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਰਵਾਰ ਨੂੰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਅਤੇ ਪਾੜੇ ਹੋਏ ਅੰਗਾਂ ਨੂੰ ਇੱਕ ਮਹਿਲਾ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ’ਤੇ SGPC ਵੱਲੋਂ ਥਾਣਾ ਕੋਤਵਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ACP ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਮੁਤਾਬਕ ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ।
ਬ੍ਰੇਕਿੰਗ: ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਗੁਟਕਾ ਸਾਹਿਬ ਦੇ ਅੰਗ ਪਾੜਨ ਵਾਲਾ ਮੁਲਜ਼ਮ ਕਾਬੂ
RELATED ARTICLES


