ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ਵਿੱਚ ਜਲਦ ਰਾਹਤ ਮਿਲਣ ਦੀ ਸੰਭਾਵਨਾ ਹੈ। ਇਹ ਮਾਮਲਾ ਜਨਵਰੀ 2017 ਵਿੱਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਇਆ ਗਿਆ ਸੀ। ਦੋਸ਼ ਸੀ ਕਿ ਸੁਖਬੀਰ ਬਾਦਲ ਨੇ ਜਥੇ ਨੂੰ ਅਤਿਵਾਦੀ ਸੰਗਠਨ ਦੱਸਿਆ ਸੀ। ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਸੁਖਬੀਰ ਬਾਦਲ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਅਗਲੀ ਤਾਰੀਖ਼ ’ਤੇ ਕੇਸ ਵਾਪਸ ਲੈ ਲਿਆ ਜਾਵੇਗਾ।
ਬ੍ਰੇਕਿੰਗ: ਸੁਖਬੀਰ ਬਾਦਲ ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ’ਚ ਮਿਲ ਸਕਦੀ ਹੈ ਰਾਹਤ, ਸ਼ਿਕਾਇਤਕਰਤਾ ਨਾਲ ਹੋਇਆ ਸਮਝੌਤਾ
RELATED ARTICLES


