ਮੁਹਾਲੀ: ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਅਤੇ ਸਰਕਾਰ ਵੱਲੋਂ ਕਥਿਤ ਬੇਰੁਖ਼ੀ ਦੇ ਰੋਸ ਵਜੋਂ 15 ਸਤੰਬਰ ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਮੁਤਾਬਕ ਇਸ ਦੌਰਾਨ ਮੁਲਾਜ਼ਮ ਫੇਜ਼-10, ਮੁਹਾਲੀ ਸਥਿਤ ਕਿਰਤ ਵਿਭਾਗ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦੇਣਗੇ। ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਢੁੱਕਵੀਂ ਮੀਟਿੰਗ ਨਹੀਂ ਸੱਦੀ ਗਈ।
ਬ੍ਰੇਕਿੰਗ: 15 ਸਤੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਬੰਦ, ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਧਰਨੇ ਦਾ ਐਲਾਨ
RELATED ARTICLES


