ਚੰਡੀਗੜ੍ਹ: ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੁਰਪ੍ਰੀਤ ਸਿੰਘ ਸੇਖੋਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਸਵਾਲ ਚੁੱਕੇ ਹਨ। ਭਾਜਪਾ ਮੁਤਾਬਕ ਫਿਰੋਜ਼ਪੁਰ ਦੇ ਮੱਖੂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਗੁਰਪ੍ਰੀਤ ਸੇਖੋਂ ਨੇ ‘ਆਪ’ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਨੇ ਦਾਅਵਾ ਕੀਤਾ ਕਿ ਸੇਖੋਂ ਨੂੰ ਪਹਿਲਾਂ ਸਾਬਕਾ ਗੈਂਗਸਟਰ ਦੱਸਿਆ ਜਾਂਦਾ ਰਿਹਾ ਹੈ। ਪਾਰਟੀ ਨੇ CM ਮਾਨ ਨੂੰ ਘੇਰਦਿਆਂ ਸਵਾਲ ਕੀਤਾ ਕਿ ਕੀ ਹੁਣ ਗੈਂਗਸਟਰ ਪੰਜਾਬ ਦੀ ਸਿਆਸਤ ਚਲਾਉਣਗੇ।
ਬ੍ਰੇਕਿੰਗ : ਭਾਜਪਾ ਨੇ ਗੁਰਪ੍ਰੀਤ ਸੇਖੋਂ ਦੀ ‘ਆਪ’ ਜੁਆਇਨਿੰਗ ’ਤੇ CM ਭਗਵੰਤ ਮਾਨ ਨੂੰ ਘੇਰਿਆ
RELATED ARTICLES


