ਚੰਡੀਗੜ੍ਹ: ਗੁਲਜ਼ਾਰ ਸਿੰਘ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਅਤੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲਾਸ਼ਾਂ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ ਅਤੇ ਪੰਜਾਬੀ ਅਜਿਹੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਦਾਅਵਾ ਕੀਤਾ ਕਿ ਪੀੜਤ ਦੇ ਪਿੰਡ ਵਿੱਚ ਕਾਂਗਰਸੀ ਆਗੂਆਂ ਵੱਲੋਂ ਸਿਆਸਤ ਕਰਨ ਦੀ ਕੋਸ਼ਿਸ਼ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਉੱਥੋਂ ਭਜਾ ਦਿੱਤਾ। ਮੁੱਖ ਮੰਤਰੀ ਮੁਤਾਬਕ ਪਰਿਵਾਰ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਸਾਰੇ ਮੁਲਜ਼ਮ ਪਹਿਲਾਂ ਹੀ ਫੜ ਲਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਬ੍ਰੇਕਿੰਗ : ਗੁਲਜ਼ਾਰ ਸਿੰਘ ਮਾਮਲੇ ’ਚ ਸੁਖਪਾਲ ਖਹਿਰਾ ਨੂੰ ਪਿੰਡ ਵਾਸੀਆਂ ਨੇ ਭਜਾਇਆ, ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES


