More
    HomePunjabi NewsLiberal Breakingਬ੍ਰੇਕਿੰਗ : ED ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਕੀਤੀ ਪੁੱਛਗਿੱਛ,...

    ਬ੍ਰੇਕਿੰਗ : ED ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਕੀਤੀ ਪੁੱਛਗਿੱਛ, CLU ਮਾਮਲੇ ’ਚ ਦਰਜ ਕੀਤਾ ਬਿਆਨ

    ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਦਾ ਬਿਆਨ ਦਰਜ ਕੀਤਾ ਹੈ। ਇਹ ਪੁੱਛਗਿੱਛ ਬਿਲਡਰਾਂ ਅਤੇ ਨਿੱਜੀ ਰੀਅਲ ਅਸਟੇਟ ਪ੍ਰੋਜੈਕਟਾਂ ਨੂੰ ਕਥਿਤ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਤਬਦੀਲੀ (CLU) ਮਨਜ਼ੂਰੀਆਂ ਵਿੱਚ ਹੋਈਆਂ ਕਥਿਤ ਗੜਬੜੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ। ਮੌਜੂਦਾ ਸਮੇਂ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ) ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਪੁੱਛਗਿੱਛ ਦੌਰਾਨ ਕੁਝ ਮਹੱਤਵਪੂਰਨ ਦਸਤਾਵੇਜ਼ ਵੀ ਨਾਲ ਲੈ ਕੇ ਪਹੁੰਚੇ ਸਨ।

    RELATED ARTICLES

    Most Popular

    Recent Comments