More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਨੇ ਭਗਵੰਤ ਮਾਨ ਤੇ ਹਰਪਾਲ...

    ਬ੍ਰੇਕਿੰਗ : ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਨੇ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਪੀਏਸੀ ’ਚ ਕੀਤਾ ਸ਼ਾਮਲ

    ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਸੱਤ ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਵਿੱਚ ਸ਼ਾਮਲ ਕੀਤਾ ਹੈ। ਹਰਪਾਲ ਚੀਮਾ ਨੂੰ ਪੀਏਸੀ ਵਿੱਚ ਸ਼ਾਮਲ ਕਰਕੇ ਪਾਰਟੀ ਨੇ ਪੰਜਾਬ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦਾ ਸੰਕੇਤ ਦਿੱਤਾ ਹੈ। ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਭਗਵੰਤ ਮਾਨ ਹੁਣ ਪੀਏਸੀ ਦੇ ਪੱਕੇ ਮੈਂਬਰ ਹੋਣਗੇ।

    RELATED ARTICLES

    Most Popular

    Recent Comments