ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਸਮੁੱਚੇ ਪੰਜਾਬ ਦਾ ਵਿਸਥਾਰ ਨਾਲ ਦੌਰਾ ਕਰੇਗੀ ਅਤੇ ਵੱਖ-ਵੱਖ ਵਰਗਾਂ ਦੇ ਮਸ਼ਵਰੇ ਨਾਲ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਬਲਵਿੰਦਰ ਸਿੰਘ ਭੂੰਦੜ ਕਮੇਟੀ ਦੇ ਚੇਅਰਮੈਨ ਹੋਣਗੇ, ਜਦੋਂਕਿ ਚੀਮਾ ਮੈਂਬਰ ਸਕੱਤਰ ਵਜੋਂ ਜ਼ਿੰਮੇਵਾਰੀ ਨਿਭਾਉਣਗੇ।
ਬ੍ਰੇਕਿੰਗ : ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਬਣਾਈ
RELATED ARTICLES


