ਚੰਡੀਗੜ੍ਹ: AAP ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਅਭਿਆਨ ਪੰਜਾਬ ਦੀਆਂ ਹੱਦਾਂ ਤੋਂ ਬਾਹਰ ਤੱਕ ਪਹੁੰਚਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਦੁਨੀਆ ਭਰ ਤੋਂ ਇੱਕ ਦਰਜਨ ਤੋਂ ਵੱਧ ਗੈਂਗਸਟਰ ਵਾਪਸ ਲਿਆ ਚੁੱਕੀ ਹੈ। ਪੰਨੂ ਨੇ ਕਿਹਾ ਕਿ ਪੁਲਿਸ ਨੂੰ ਹਾਈ-ਟੈਕ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਵਿੱਚ ਭੱਜੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਜਾਰੀ ਹੈ।
ਬ੍ਰੇਕਿੰਗ : AAP ਦਾ ਦਾਅਵਾ, ਪੰਜਾਬ ਪੁਲਿਸ ਨੇ ਵਿਦੇਸ਼ਾਂ ਤੋਂ ਦਰਜਨ ਤੋਂ ਵੱਧ ਗੈਂਗਸਟਰ ਵਾਪਸ ਲਿਆਂਦੇ
RELATED ARTICLES


