ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੰਗਾਮੇ ਅਤੇ ਹਿੰਸਾ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਅੱਜ ਕੈਂਪਸ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ। ਪੁਲਿਸ ਮੁਤਾਬਕ ਘਟਨਾਵਾਂ ਦੌਰਾਨ ਕੈਂਪਸ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ। LPU ਨੇ 10 ਦਿਨਾਂ ਲਈ ਕਲਾਸਾਂ ਮੁਅੱਤਲ ਕਰਕੇ ਮਿਡ ਟਰਮ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਹਨ।
ਬ੍ਰੇਕਿੰਗ : LPU ਹੰਗਾਮੇ ਮਗਰੋਂ CM ਭਗਵੰਤ ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਆਦੇਸ਼
RELATED ARTICLES


