ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲਿਆਂ ਵਿੱਚ ਸੁਓ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਦੋਵੇਂ ਯੂਨੀਵਰਸਿਟੀਆਂ ਤੋਂ ਵਿਦਿਆਰਥੀਆਂ ਦੀ ਸੁਰੱਖਿਆ, ਵਾਪਰੀਆਂ ਘਟਨਾਵਾਂ ਅਤੇ ਪੁਲੀਸ ਵੱਲੋਂ ਦਰਜ ਮਾਮਲਿਆਂ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ, ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੀ ਤਰਜੀਹ ਹੈ ਅਤੇ ਰਿਪੋਰਟ ਮਿਲਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ : LPU ਅਤੇ ਚਿਤਕਾਰਾ ਮਾਮਲੇ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਰਿਪੋਰਟ ਤਲਬ ਕੀਤੀ
RELATED ARTICLES


