ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਦੀ ਭਲਾਈ ਲਈ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਣਾ ਪਵੇਗਾ। 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਪਿੰਡ ਬਾਦਲ ਵਿੱਚ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਇਕੱਠੀ ਹੋਈ । ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਕੇ ਭਾਵੁਕ ਹੋ ਗਏ। ਇਸ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਨੇ ਵੀ ਭਾਸ਼ਣ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ।
ਸੂਬੇ ਦੀ ਭਲਾਈ ਲਈ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਣਾ ਪਵੇਗਾ : ਸੁਖਬੀਰ ਸਿੰਘ ਬਾਦਲ
RELATED ARTICLES