ਚੰਡੀਗੜ੍ਹ: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਹਾਲਾਂਕਿ ਦੋਵਾਂ ਪਾਰਟੀਆਂ ਦੇ ਹਾਈਕਮਾਂਡ ਵੱਲੋਂ ਅਜੇ ਇਸ ਦਾ ਰਸਮੀ ਐਲਾਨ ਕਰਨਾ ਬਾਕੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਤਿੰਨ ਅੰਦਰੂਨੀ ਸਰਵੇਖਣਾਂ ਵਿੱਚ ਸਾਹਮਣੇ ਆਇਆ ਹੈ ਕਿ 2027 ਦੀਆਂ ਚੋਣਾਂ ਲਈ ਭਾਜਪਾ ਨਾਲ ਗਠਜੋੜ ਬੇਹੱਦ ਜ਼ਰੂਰੀ ਹੈ। ਗਠਜੋੜ ਕਾਰਨ ਸ਼ਹਿਰੀ ਸੀਟਾਂ ਭਾਜਪਾ ਕੋਲ ਜਾਣ ਦੇ ਡਰੋਂ ਅਕਾਲੀ ਦਲ ਦੇ ਸ਼ਹਿਰੀ ਆਗੂ ਫਿਲਹਾਲ ਸ਼ਾਂਤ ਹਨ। ਸੂਤਰਾਂ ਅਨੁਸਾਰ ਜਲਦ ਹੀ ਗਠਜੋੜ ਦਾ ਰਸਮੀ ਐਲਾਨ ਹੋ ਸਕਦਾ ਹੈ।
ਬ੍ਰੇਕਿੰਗ: ਪੰਜਾਬ ‘ਚ ਭਾਜਪਾ-ਅਕਾਲੀ ਦਲ ਗਠਜੋੜ ਦੀ ਪ੍ਰਕਿਰਿਆ ਮੁਕੰਮਲ, ਰਸਮੀ ਐਲਾਨ ਦਾ ਇੰਤਜ਼ਾਰ
RELATED ARTICLES


