More
    HomePunjabi NewsLiberal Breakingਬ੍ਰੇਕਿੰਗ : ਗਮਾਡਾ ਦਫ਼ਤਰ ’ਚ ਈਡੀ ਦੀ ਤਲਾਸ਼ੀ ਖ਼ਿਲਾਫ਼ ਪੰਜਾਬ ਸਰਕਾਰ ਦੀ...

    ਬ੍ਰੇਕਿੰਗ : ਗਮਾਡਾ ਦਫ਼ਤਰ ’ਚ ਈਡੀ ਦੀ ਤਲਾਸ਼ੀ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਕਰੇਗੀ ਸੁਣਵਾਈ

    ਚੰਡੀਗੜ੍ਹ 07 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਪਟੀਸ਼ਨ ਵਿੱਚ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਵਿੱਚ ਈਡੀ ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਗਈ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਟੀਸ਼ਨ ਨੂੰ ਜ਼ਰੂਰੀ ਸੁਣਵਾਈ ਵਾਲੀ ਸੂਚੀ ਵਿੱਚ ਰੱਖਿਆ ਗਿਆ ਹੈ।

    RELATED ARTICLES

    Most Popular

    Recent Comments