ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਾਮਜ਼ਦ ਵਿਅਕਤੀਆਂ ਵਿੱਚ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰ.ਐਸ ਨਾਗਰਾ ਸ਼ਾਮਲ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿੱਚ ਸਵੇਰੇ ਸਵਾ ਗਿਆਰਾਂ ਵਜੇ ਤੱਕ ਸੀਬੀਆਈ ਦੀ ਜਾਂਚ ਜਾਰੀ ਰਹੀ।
ਬ੍ਰੇਕਿੰਗ: CBI ਵੱਲੋਂ CM ਮਾਨ ਦੇ ਓਐਸਡੀ ਰਾਜਬੀਰ ਘੁੰਮਣ ਸਣੇ 6 ‘ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ
RELATED ARTICLES


