ਮਾਨਸਾ: ਐਂਟੀ ਡਰੱਗ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਦਿਨਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਫਰਾਰ ਕੈਮਿਸਟ ਅਸ਼ਵਨੀ ਕੁਮਾਰ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਮੁਤਾਬਕ, ਅਸ਼ਵਨੀ ਦੀ ਗ੍ਰਿਫ਼ਤਾਰੀ ਰਾਜਸਥਾਨ ਦੇ ਸਾਲਾਸਰ ਤੋਂ ਹੋਈ ਹੈ। ਇਸ ਘਟਨਾ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਨੇ ਮਾਨਸਾ ਦਾ ਬਾਜ਼ਾਰ ਬੰਦ ਕਰਵਾਇਆ। ਮਾਮਲੇ ਵਿੱਚ ਪੁਲਿਸ ਦੀ ਅਗਲੀ ਜਾਂਚ ਜਾਰੀ ਹੈ।
ਬ੍ਰੇਕਿੰਗ : ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਵਿੱਚ ਫਰਾਰ ਕੈਮਿਸਟ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ, ਸਿੱਖ ਜਥੇਬੰਦੀਆਂ ਨੇ ਮਾਨਸਾ ਬਾਜ਼ਾਰ ਕਰਵਾਇਆ ਬੰਦ
RELATED ARTICLES


