ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਵਿੱਚ ਮਾਨਸਾ ਪੁਲਿਸ ਨੇ ਅੱਜ ਮੈਡੀਕਲ ਸਟੋਰ ਦੇ ਮਾਲਕ ਤੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਨੂੰ ਪਨਾਹ ਦੇਣ ਵਾਲੇ ਵਿਪਨ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੁਰੱਖਿਆ ਕਾਰਨਾਂ ਕਰਕੇ ਦੋਵਾਂ ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੋਈ। ਸੀਜੀਐੱਮ ਸ੍ਰੀ ਰਾਜਿੰਦਰ ਪ੍ਰਸ਼ਾਦ ਦੀ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਪੁੱਛਗਿੱਛ ਲਈ 22 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਨਸਾ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ; ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਣੇ ਦੋਵੇਂ ਮੁਲਜ਼ਮ 22 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ
RELATED ARTICLES


