ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਵਿੱਚ ਮਾਨਸਾ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦਾ ਸਾਥ ਦੇਣ ਵਾਲੇ ਵਿਪਨ ਗਰਗ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਪਤਨੀ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਸ ਮਾਮਲੇ ਵਿੱਚ ਪੁੱਛਗਿੱਛ ਦਾ ਦਾਇਰਾ ਹੋਰ ਵਧ ਗਿਆ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ ‘ਚ ਨਵਾਂ ਮੋੜ; ਮੁੱਖ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਰਾਣੀ ਗ੍ਰਿਫ਼ਤਾਰ
RELATED ARTICLES


