ਮਾਨਸਾ: ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ‘ਆਪ’ ਵਿਧਾਇਕ ਡਾ. ਵਿਜੇ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, “ਮੈਨੂੰ ਪਤਾ ਸੀ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਚੰਗਾ ਬੰਦਾ ਨਹੀਂ ਹੈ।” ਸਿੰਗਲਾ ਨੇ ਸਪੱਸ਼ਟ ਕੀਤਾ ਕਿ ਅਸ਼ਵਨੀ ਨੂੰ ਇਸ ਘਿਨਾਉਣੇ ਅਪਰਾਧ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਸ ਵਿੱਚ ਨਾ ਲੜਨ।
ਬ੍ਰੇਕਿੰਗ: ‘ਮੈਨੂੰ ਪਤਾ ਸੀ ਅਸ਼ਵਨੀ ਚੰਗਾ ਬੰਦਾ ਨਹੀਂ’; ਝੋਟਾ ਕਤਲਕਾਂਡ ‘ਚ ਘਿਰੇ ‘ਆਪ’ ਵਿਧਾਇਕ ਵਿਜੇ ਸਿੰਗਲਾ ਦੀ ਸਫ਼ਾਈ
RELATED ARTICLES


