ਫਿਲੌਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਵਿਖੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਪਰ ਨਸ਼ੇ ਦੇ ਆਦੀ ਨੌਜਵਾਨਾਂ ਨਾਲ ਮਰੀਜ਼ਾਂ ਵਰਗਾ ਵਿਵਹਾਰ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲਕਾਂਡ ‘ਤੇ ਬੋਲੇ CM ਮਾਨ; ਕਿਹਾ- ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
RELATED ARTICLES


