HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ 'ਚ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਢਿੱਲੋਂ;...

ਬ੍ਰੇਕਿੰਗ: ਝੋਟਾ ਕਤਲਕਾਂਡ ‘ਚ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਢਿੱਲੋਂ; ‘ਆਪ’ ਸਰਕਾਰ ਖ਼ਿਲਾਫ਼ ਰੋਸ ਸ਼ੁਰੂ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਰੋਸ ਵਜੋਂ ਅੱਜ ਤੋਂ ਕਾਲੀ ਪੱਗ ਬੰਨ੍ਹਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਾਲੀ ਪੱਗ ਬੰਨ੍ਹ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ। ਢਿੱਲੋਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਝੋਟਾ ਦੇ ਪਰਿਵਾਰ ਨੂੰ ਪੂਰਨ ਨਿਆਂ ਨਹੀਂ ਮਿਲਦਾ, ਉਹ ਕਾਲੀ ਪੱਗ ਹੀ ਬੰਨ੍ਹਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਵੀ ਰੋਸ ਵਜੋਂ ਕਾਲੀ ਪੱਗ ਬੰਨ੍ਹਣ ਦੀ ਅਪੀਲ ਕੀਤੀ ਹੈ।

RELATED ARTICLES

Most Popular

Recent Comments