HomePunjabi NewsLiberal Breakingਬ੍ਰੇਕਿੰਗ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਗ੍ਰਿਫ਼ਤਾਰ; BSF...

ਬ੍ਰੇਕਿੰਗ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦਾ ਗੰਨਮੈਨ ਅਫ਼ੀਮ ਸਣੇ ਗ੍ਰਿਫ਼ਤਾਰ; BSF ਨੇ ਫ਼ਿਰੋਜ਼ਪੁਰ ‘ਚ ਕੀਤਾ ਕਾਬੂ

ਫ਼ਿਰੋਜ਼ਪੁਰ: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਨੂੰ ਸੀਮਾ ਸੁਰੱਖਿਆ ਬਲ (BSF) ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਫ਼ੀਮ ਸਣੇ ਗ੍ਰਿਫ਼ਤਾਰ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਫਿਲਹਾਲ ਗ੍ਰਿਫ਼ਤਾਰ ਕੀਤੇ ਗਏ ਗੰਨਮੈਨ ਦਾ ਨਾਮ ਅਤੇ ਉਸ ਕੋਲੋਂ ਬਰਾਮਦ ਹੋਈ ਅਫ਼ੀਮ ਦੀ ਸਹੀ ਮਾਤਰਾ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments