ਚੰਡੀਗੜ੍ਹ: ਪੰਜਾਬ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ 60 ਦਿਨਾਂ ਦਾ ਮੈਗਾ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਡੀਜੀਪੀ (DGP) ਗੌਰਵ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਹਰ ਨਸ਼ਾ ਪ੍ਰਭਾਵਿਤ ‘ਹੌਟਸਪੌਟ’ ‘ਤੇ ਪੁਲਿਸ ਦੇ ਨਾਲ-ਨਾਲ ਸਿਵਲ ਅਧਿਕਾਰੀਆਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਜਾਵੇਗੀ। ਇਨ੍ਹਾਂ ਸੰਵੇਦਨਸ਼ੀਲ ਥਾਵਾਂ ‘ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਸੀ.ਸੀ.ਟੀ.ਵੀ. (CCTV) ਕੈਮਰੇ ਲਗਾਏ ਜਾਣਗੇ। ਇਸ ਮੌਕੇ ਡੀਜੀਪੀ ਨੇ ਹੁਣ ਤੱਕ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਬਰਾਮਦਗੀਆਂ ਦੇ ਅੰਕੜੇ ਵੀ ਸਾਂਝੇ ਕੀਤੇ।
ਬ੍ਰੇਕਿੰਗ: ਪੰਜਾਬ ‘ਚ 60 ਦਿਨਾਂ ਦਾ ਨਸ਼ਾ ਵਿਰੋਧੀ ਮਿਸ਼ਨ; ਹੌਟਸਪੌਟਸ ‘ਤੇ ਲੱਗਣਗੇ ਕੈਮਰੇ, ਤਾਇਨਾਤ ਹੋਣਗੇ ਪੁਲਿਸ ਤੇ ਸਿਵਲ ਅਧਿਕਾਰੀ
RELATED ARTICLES


