ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਸੀਬੀਆਈ ਦੀਆਂ ਵੱਖ-ਵੱਖ ਟੀਮਾਂ ਮਾਨਸਾ ਵਿੱਚ ਸਬੂਤ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ, ਸੀਬੀਆਈ ਦੀ ਫੋਰੈਂਸਿਕ ਟੀਮ ਨੇ ਕਾਤਲ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ‘ਤੇ ਪਹੁੰਚ ਕੇ ਅਹਿਮ ਸੈਂਪਲ ਇਕੱਠੇ ਕੀਤੇ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਆਸ-ਪਾਸ ਸਥਿਤ ਦੁਕਾਨਾਂ ਦੇ ਮਾਲਕਾਂ ਤੋਂ ਵੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਕਤਲ ਨਾਲ ਜੁੜੇ ਅਹਿਮ ਤੱਥਾਂ ਅਤੇ ਕੜੀਆਂ ਨੂੰ ਜੋੜਿਆ ਜਾ ਸਕੇ।
ਬ੍ਰੇਕਿੰਗ: ਝੋਟਾ ਕਤਲਕਾਂਡ ‘ਚ CBI ਦੀ ਜਾਂਚ ਤੇਜ਼; ਫੋਰੈਂਸਿਕ ਟੀਮ ਨੇ ਕਾਤਲ ਅਸ਼ਵਨੀ ਦੇ ਮੈਡੀਕਲ ਸਟੋਰ ਤੋਂ ਲਏ ਸੈਂਪਲ
RELATED ARTICLES


