ਬਠਿੰਡਾ: ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਔਰਤਾਂ ਨੂੰ ਲੈ ਕੇ ਦਿੱਤੇ ਗਏ ਇੱਕ ਬਿਆਨ ‘ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਮਲੂਕਾ ਨੇ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ “ਸਰਕਾਰ ਨੇ 1-1 ਹਜ਼ਾਰ ਰੁਪਏ ਦੇ ਕੇ ਔਰਤਾਂ ਦੀ ਇੱਜ਼ਤ ਲੁੱਟਣੀ ਹੈ।” ਇਸ ਬਿਆਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਦੀ ਸੋਚ ‘ਤੇ ਸਵਾਲ ਚੁੱਕੇ ਹਨ। ਦੂਜੇ ਪਾਸੇ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਐਸ.ਪੀ. (SP) ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਅਤੇ 23 ਅਕਤੂਬਰ ਤੱਕ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਵੱਲੋਂ ਮਲੂਕਾ ਨੂੰ ਵੀ ਤਲਬ ਕੀਤਾ ਗਿਆ ਹੈ।
ਬ੍ਰੇਕਿੰਗ: ਸਿਕੰਦਰ ਸਿੰਘ ਮਲੂਕਾ ਦੇ ਵਿਵਾਦਤ ਬਿਆਨ ‘ਤੇ ਭਖੀ ਸਿਆਸਤ; ਮਹਿਲਾ ਕਮਿਸ਼ਨ ਵੱਲੋਂ DGP ਨੂੰ ਜਾਂਚ ਦੇ ਹੁਕਮ, ਮਲੂਕਾ ਤਲਬ
RELATED ARTICLES


