ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ‘ਤੇ ਡਰੋਨਾਂ ਰਾਹੀਂ ਹੁੰਦੀ ਘੁਸਪੈਠ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕੇਂਦਰ ਨੂੰ ਵਾਰ-ਵਾਰ ਐਂਟੀ-ਡਰੋਨ ਸਿਸਟਮ ਲਗਾਉਣ ਦੀ ਬੇਨਤੀ ਕੀਤੀ ਗਈ ਸੀ। ਪਰ ਕੇਂਦਰ ਸਰਕਾਰ ਨੇ ਇਸ ਅਹਿਮ ਅਤੇ ਲੋੜੀਂਦੇ ਸਿਸਟਮ ਨੂੰ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ। ਮੁੱਖ ਮੰਤਰੀ ਦਾ ਇਹ ਬਿਆਨ ਸੂਬੇ ਵਿੱਚ ਨਸ਼ਿਆਂ ਅਤੇ ਕੌਮਾਂਤਰੀ ਸੁਰੱਖਿਆ ਦੇ ਮੁੱਦੇ ‘ਤੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦਰਮਿਆਨ ਸਾਹਮਣੇ ਆਇਆ ਹੈ।
ਬ੍ਰੇਕਿੰਗ: CM ਭਗਵੰਤ ਮਾਨ ਦਾ ਕੇਂਦਰ ‘ਤੇ ਨਿਸ਼ਾਨਾ; ਕਿਹਾ- ਪਾਕਿਸਤਾਨ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਲਗਾਉਣ ਦੀ ਨਹੀਂ ਦਿੱਤੀ ਇਜਾਜ਼ਤ
RELATED ARTICLES


