ਬਠਿੰਡਾ: ਬਾਪੂ ਤਰਸੇਮ ਸਿੰਘ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਨਸ਼ੇ ਨਾਲ ਮਾਰੇ ਗਏ ਨੌਜਵਾਨ ਦਲਜੀਤ ਦੀ ਲਾਸ਼ ਨੂੰ ਪੁਲਿਸ ਵੱਲੋਂ ਜਬਰੀ ਚੁੱਕਣ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨੀ ‘ਤੇ ਤਸ਼ੱਦਦ ਕਰ ਰਹੀ ਹੈ, ਜੋ ਉਸ ਨੂੰ ਬਹੁਤ ਮਹਿੰਗਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਸਮਾਜਕ ਕਾਰਕੁਨ ਲੱਖਾ ਸਿਧਾਣਾ ਕਿੱਥੇ ਹੈ? ਉਨ੍ਹਾਂ CM ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਅੱਗ ਨਾਲ ਖੇਡਣ ਤੋਂ ਗੁਰੇਜ਼ ਕਰਨ।
ਬ੍ਰੇਕਿੰਗ: ਬਾਪੂ ਤਰਸੇਮ ਸਿੰਘ ਦਾ CM ਮਾਨ ਨੂੰ ਸਿੱਧਾ ਚੈਲੰਜ; ‘ਲੱਖਾ ਸਿਧਾਣਾ ਕਿੱਥੇ ਹੈ? ਭਗਵੰਤ ਮਾਨ ਅੱਗ ਨਾਲ ਨਾ ਖੇਡੇ’
RELATED ARTICLES


