HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ 'ਚ ਕਲੇਸ਼ ਬਰਕਰਾਰ; ਰਾਜਾ ਵੜਿੰਗ ਦੀ ਲੁਧਿਆਣਾ ਫੇਰੀ ਤੋਂ...

ਬ੍ਰੇਕਿੰਗ: ਪੰਜਾਬ ਕਾਂਗਰਸ ‘ਚ ਕਲੇਸ਼ ਬਰਕਰਾਰ; ਰਾਜਾ ਵੜਿੰਗ ਦੀ ਲੁਧਿਆਣਾ ਫੇਰੀ ਤੋਂ ਭਾਰਤ ਭੂਸ਼ਣ ਆਸ਼ੂ ਨੇ ਪ੍ਰਗਟਾਈ ਅਣਜਾਣਤਾ

ਲੁਧਿਆਣਾ: ਪੰਜਾਬ ਕਾਂਗਰਸ ਅੰਦਰਲੀ ਖਿੱਚੋਤਾਣ ਥੰਮ੍ਹਣ ਦਾ ਨਾਂ ਨਹੀਂ ਲੈ ਰਹੀ। ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਦੂਰੀਆਂ ਸਾਫ਼ ਨਜ਼ਰ ਆ ਰਹੀਆਂ ਹਨ। ਅੱਜ ਜਦੋਂ ਰਾਜਾ ਵੜਿੰਗ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ, ਤਾਂ ਆਸ਼ੂ ਨੇ ਇਸ ਦੌਰੇ ਤੋਂ ਪੂਰੀ ਤਰ੍ਹਾਂ ਅਣਜਾਣਤਾ ਪ੍ਰਗਟਾਈ। ਭਾਵੇਂ ਪਿਛਲੇ ਦਿਨੀਂ ਪਾਰਟੀ ‘ਚ ਏਕਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।

RELATED ARTICLES

Most Popular

Recent Comments