ਮੋਗਾ/ਧਰਮਕੋਟ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬਾ ਚੋਣ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਲੰਘੀ ਦੇਰ ਸ਼ਾਮ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪੁੱਜੇ। ਇੱਥੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਜ਼ਿਲ੍ਹੇ ਦੇ ਬਦਲ ਰਹੇ ਸਿਆਸੀ ਸਮੀਕਰਨਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੀਆਂ ਮੁੜ ਹੋ ਰਹੀਆਂ ਚੋਣਾਂ ਦੀਆਂ ਤਿਆਰੀਆਂ ਬਾਰੇ ਗੰਭੀਰ ਵਿਚਾਰ-ਚਰਚਾ ਹੋਈ।
ਬ੍ਰੇਕਿੰਗ: ਸਾਬਕਾ CM ਚਰਨਜੀਤ ਚੰਨੀ ਪੁੱਜੇ ਕਾਕਾ ਲੋਹਗੜ੍ਹ ਦੇ ਘਰ; ਧਰਮਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ-ਚਰਚਾ
RELATED ARTICLES


