ਚੰਡੀਗੜ੍ਹ: ਚੋਣ ਕਮਿਸ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ ਦੀ ਪੂਰੀ ਸੰਭਾਵਨਾ ਹੈ। ਭਾਵੇਂ ਸਿਆਸੀ ਪਾਰਟੀਆਂ ਚੋਣ ਜ਼ਾਬਤਾ ਜਲਦੀ ਲਾਗੂ ਕਰਨ ਦੀ ਮੰਗ ਕਰ ਰਹੀਆਂ ਹਨ, ਪਰ ਇਸ ਦੇ ਜਨਵਰੀ ਦੇ ਦੂਜੇ ਹਫ਼ਤੇ ਲੱਗਣ ਦੇ ਆਸਾਰ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਗੇਤੀਆਂ ਚੋਣਾਂ ਦੀ ਚਰਚਾ ਛੇੜੀ ਗਈ ਸੀ, ਪਰ ਚੋਣ ਪ੍ਰਕਿਰਿਆ ਆਪਣੀ ਰਫ਼ਤਾਰ ਨਾਲ ਚੱਲ ਰਹੀ ਹੈ। 12 ਨਵੰਬਰ ਤੋਂ ਸਪੈਸ਼ਲ ਸਮਰੀ ਰਿਵੀਜ਼ਨ (SSR) ਸ਼ੁਰੂ ਹੋਵੇਗੀ, ਜਿਸ ਤਹਿਤ ਖਰੜਾ ਵੋਟਰ ਸੂਚੀਆਂ ਜਾਰੀ ਹੋਣਗੀਆਂ ਅਤੇ 11 ਦਸੰਬਰ ਤੱਕ ਇਤਰਾਜ਼ ਦਰਜ ਕਰਵਾਏ ਜਾ ਸਕਣਗੇ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ ਦੀ ਸੰਭਾਵਨਾ; ਜਨਵਰੀ ਦੇ ਦੂਜੇ ਹਫ਼ਤੇ ਲੱਗ ਸਕਦਾ ਹੈ ਚੋਣ ਜ਼ਾਬਤਾ
RELATED ARTICLES


