ਬੁਢਲਾਡਾ: ਬੁਢਲਾਡਾ ਵਿਖੇ ਲੋਕਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਕਥਿਤ ਤੌਰ ‘ਤੇ ਨਸ਼ੇ (ਚਿੱਟੇ) ਸਮੇਤ ਕਾਬੂ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਉਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਪੁਲਿਸ ‘ਤੇ ਨਸ਼ਾ ਰੋਕਣ ਦੀ ਜ਼ਿੰਮੇਵਾਰੀ ਹੈ, ਉਹੀ ਨਸ਼ਾ ਵੇਚਦੀ ਫੜੀ ਜਾ ਰਹੀ ਹੈ। ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਸਰਕਾਰੀ ਸਰਪ੍ਰਸਤੀ ਹੇਠ ਵਿਕ ਰਿਹਾ ਹੈ ਅਤੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਆਉਣ ‘ਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ।
ਬ੍ਰੇਕਿੰਗ: ਬੁਢਲਾਡਾ ‘ਚ ਪੁਲਿਸ ਦੇ ਚਿੱਟੇ ਸਮੇਤ ਫੜੇ ਜਾਣ ‘ਤੇ ਸੁਖਬੀਰ ਬਾਦਲ ਦਾ CM ਮਾਨ ‘ਤੇ ਤਿੱਖਾ ਹਮਲਾ; ਕਿਹਾ- ਨਸ਼ਾ ਸਰਕਾਰੀ ਸਰਪ੍ਰਸਤੀ ਹੇਠ ਵਿਕ ਰਿਹਾ ਹੈ
RELATED ARTICLES


