HomePunjabi NewsLiberal Breakingਬ੍ਰੇਕਿੰਗ: 'ਆਪ' ਨੂੰ ਵੱਡਾ ਝਟਕਾ; ਜੌੜਾਮਾਜਰਾ, ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ...

ਬ੍ਰੇਕਿੰਗ: ‘ਆਪ’ ਨੂੰ ਵੱਡਾ ਝਟਕਾ; ਜੌੜਾਮਾਜਰਾ, ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ/ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਤਿੰਨ ਆਗੂਆਂ- ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਖਾਸ ਗੱਲ ਇਹ ਰਹੀ ਕਿ ਕਦੇ ਬਸੰਤੀ ਪੱਗਾਂ ਬੰਨ੍ਹਣ ਵਾਲੇ ਜੌੜਾਮਾਜਰਾ ਅਤੇ ਪਠਾਣਮਾਜਰਾ ਅੱਜ ਭਗਵੇਂ ਰੰਗ ਦੀਆਂ ਪੱਗਾਂ ਵਿੱਚ ਨਜ਼ਰ ਆਏ।

RELATED ARTICLES

Most Popular

Recent Comments