HomePunjabi NewsLiberal Breakingਬ੍ਰੇਕਿੰਗ: ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ;...

ਬ੍ਰੇਕਿੰਗ: ਭਾਜਪਾ ‘ਚ ਸ਼ਾਮਲ ਹੁੰਦਿਆਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ; ‘ਪੰਜਾਬ ‘ਚ ‘ਆਪ’ ਖ਼ਤਮ, ਹੁਣ ਬਣੇਗੀ ਡਬਲ ਇੰਜਣ ਸਰਕਾਰ’

ਚੰਡੀਗੜ੍ਹ: ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਖ਼ਤਮ ਹੋ ਚੁੱਕੀ ਹੈ ਅਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਖੁਦ ਇਸਦਾ ਅੰਤ ਕੀਤਾ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਵਿੱਚ ਵੀ ‘ਡਬਲ ਇੰਜਣ’ ਦੀ ਸਰਕਾਰ ਬਣੇਗੀ। ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ 2007 ਤੋਂ 2009 ਦੌਰਾਨ ਅੰਮ੍ਰਿਤਸਰ ਵਿੱਚ ਐਸ.ਪੀ. ਸਨ, ਤਾਂ ਉਨ੍ਹਾਂ ਨੇ ਨਸ਼ਾ ਅਤੇ ਅਪਰਾਧ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਸੀ, ਪਰ ਉਨ੍ਹਾਂ ਦੇ ਜਾਣ ਮਗਰੋਂ ਹਾਲਾਤ ਕਦੇ ਕਾਬੂ ਵਿੱਚ ਨਹੀਂ ਆਏ।

RELATED ARTICLES

Most Popular

Recent Comments