HomePunjabi NewsLiberal Breakingਬ੍ਰੇਕਿੰਗ: 1984 ਸਿੱਖ ਕਤਲੇਆਮ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ...

ਬ੍ਰੇਕਿੰਗ: 1984 ਸਿੱਖ ਕਤਲੇਆਮ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ; ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ ਕਰਾਰ ਦਿੱਤਾ ਹੈ। ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ 40 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਨ੍ਹਾਂ ਦੀ ਪੈਰਵੀ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।

RELATED ARTICLES

Most Popular

Recent Comments