ਚੰਡੀਗੜ੍ਹ: ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਵਾਦ ਤੋਂ ਨਿਜਾਤ ਦਿਵਾਉਣ ਦੀ ਲੋੜ ਹੈ ਅਤੇ ਨਸ਼ਾ ਅੱਜ ਸਭ ਤੋਂ ਵੱਡਾ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 35 ਦਿਨਾਂ ਵਿੱਚ ਇੱਕ ਹੀ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਹੈ। ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੁੱਧ ਲੈਣ ਲਈ ਘਰੋਂ ਬਾਹਰ ਜਾਣਾ ਪੈਂਦਾ ਹੈ, ਜਦਕਿ ਨਸ਼ੇ ਦੀ ਹੋਮ ਡਿਲੀਵਰੀ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ।
ਬ੍ਰੇਕਿੰਗ: ਜੌੜਾਮਾਜਰਾ ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ; ਕਿਹਾ- ‘ਦੁੱਧ ਲੈਣ ਬਾਹਰ ਜਾਣਾ ਪੈਂਦਾ, ਨਸ਼ੇ ਦੀ ਹੋ ਰਹੀ ਹੋਮ ਡਿਲੀਵਰੀ’
RELATED ARTICLES


