More
    HomePunjabi Newsਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ...

    ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਚੁੱਕੇ ਸਵਾਲ

    ਬਜਟ ਇਜਲਾਸ ਦੌਰਾਨ ਅੱਜ 7ਵੇਂ ਦਿਨ ਵੀ ਹੁੰਦਾ ਰਿਹਾ ਹੰਗਾਮਾ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਬਜਟ ਇਜਲਾਸ ਦਾ ਅੱਜ 7ਵਾਂ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਵਰਚੂਅਲ ਉਦਘਾਟਨਾਂ ’ਤੇ ਸਵਾਲ ਚੁੱਕੇ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਟੀਵੀ ਤੋਂ ਹੀ ਪਤਾ ਲੱਗਾ ਕਿ ਪੰਜਾਬ ਦੇ ਸ਼ੰਭੂ ਤੋਂ ਸਾਹਨੇਵਾਲ (ਲੁਧਿਆਣਾ) ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਜਿਹਾ ਸਿਰਫ ਵਾਹ-ਵਾਹ ਖੱਟਣ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਕੇਂਦਰ ਸਰਕਾਰ ਨਾਲ ਜੁੜਿਆ ਹੈ ਅਤੇ ਕੇਂਦਰ ਵਰਚੂਅਲ ਉਦਘਾਟਨ ਕਰ ਰਿਹਾ ਹੈ।

    ਸੀਐਮ ਮਾਨ ਨੇ ਕਿਹਾ ਕਿ ਇਕ ਪਾਸੇ ਰਾਜਪਾਲ ਬੈਠ ਜਾਂਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਜਾਂਦੇ ਹਨ ਅਤੇ ਇਹ ਸਿਰਫ ਵਾਹ-ਵਾਹ ਬਟੋਰਨ ਲਈ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਰੇ ਆਗੂਆਂ ਨੂੰ ਸਮਝਾਵਾਂਗੇ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਖਿਲਾਫ ਨਿੱਜੀ ਟਿੱਪਣੀ ਨਾ ਕੀਤੀ ਜਾਵੇ।  

    RELATED ARTICLES

    Most Popular

    Recent Comments