ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਰਾਤ ਨਵੀਂ ਦਿੱਲੀ ਵਿਖੇ ਰੱਖੀ ਗਈ ਹੈ। ਇਸ ਹਾਈ-ਪ੍ਰੋਫਾਈਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ। ਇਹ ਸ਼ਾਨਦਾਰ ਸਮਾਗਮ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਦੇ ਘਰ ਕਰਵਾਇਆ ਜਾ ਰਿਹਾ ਹੈ।
ਬ੍ਰੇਕਿੰਗ: ਮਨਪ੍ਰੀਤ ਬਾਦਲ ਦੀ ਧੀ ਰਿਆ ਦਾ ਰਿਸੈਪਸ਼ਨ ਸਮਾਗਮ ਅੱਜ ਦਿੱਲੀ ‘ਚ; ਭਾਜਪਾ-ਅਕਾਲੀ ਲੀਡਰਸ਼ਿਪ ਹੋਵੇਗੀ ਸ਼ਾਮਲ
RELATED ARTICLES


