ਨਵੀਂ ਦਿੱਲੀ: ਖੁਫ਼ੀਆ ਬਿਊਰੋ (IB) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦਾ ਫੈਸਲਾ ਆਗਾਮੀ ਵਿਧਾਨ ਸਭਾ ਚੋਣਾਂ ‘ਤੇ ਵੱਡਾ ਅਸਰ ਪਾ ਸਕਦਾ ਹੈ। ਆਈਬੀ ਨੇ ਅਦਾਲਤ ਨੂੰ ਸਪੱਸ਼ਟ ਕੀਤਾ ਕਿ ਹਵਾਰਾ ਉੱਚ ਜੋਖ਼ਮ (ਹਾਈ ਰਿਸਕ) ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ, ਇਸ ਲਈ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਉਸਨੂੰ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ।
ਬ੍ਰੇਕਿੰਗ: ਜਗਤਾਰ ਹਵਾਰਾ ਨੂੰ ਪੰਜਾਬ ਭੇਜਣ ‘ਤੇ IB ਨੇ ਸੁਪਰੀਮ ਕੋਰਟ ‘ਚ ਪ੍ਰਗਟਾਇਆ ਖਦਸ਼ਾ; ਕਿਹਾ- ‘ਚੋਣਾਂ ‘ਤੇ ਪਵੇਗਾ ਵੱਡਾ ਅਸਰ’
RELATED ARTICLES


