ਚੰਡੀਗੜ੍ਹ: ਪੰਜਾਬ ਭਾਜਪਾ ਵੱਲੋਂ ਦੀਵਾਲੀ ਮਗਰੋਂ ਬਠਿੰਡਾ ਅਤੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ PMO ਤੋਂ ਸਮਾਂ ਮੰਗਿਆ ਗਿਆ ਹੈ। ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਮਗਰੋਂ ਭਾਜਪਾ ਨੇ ਮਾਲਵਾ ਖੇਤਰ ਦੀਆਂ 69 ਵਿਧਾਨ ਸਭਾ ਸੀਟਾਂ ‘ਤੇ ਸਰਗਰਮੀ ਤੇਜ਼ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਜੇਕਰ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਹੁੰਦਾ ਹੈ, ਤਾਂ ਬਠਿੰਡਾ ਰੈਲੀ ਰਾਹੀਂ ਵੱਡਾ ਸਿਆਸੀ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ।
ਬ੍ਰੇਕਿੰਗ: ਦੀਵਾਲੀ ਮਗਰੋਂ ਪੰਜਾਬ ‘ਚ PM ਮੋਦੀ ਦੀਆਂ ਰੈਲੀਆਂ ਦੀ ਤਿਆਰੀ; ਬਠਿੰਡਾ ਤੇ ਪਟਿਆਲਾ ‘ਚ ਹੋ ਸਕਦਾ ਹੈ ਵੱਡਾ ਸ਼ਕਤੀ ਪ੍ਰਦਰਸ਼ਨ
RELATED ARTICLES


