ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ ਨਾਲ ਜੁੜੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰਾਂ ਵਿਰੁੱਧ ਸ਼ੁਰੂ ਕੀਤੀਆਂ ਅਦਾਲਤੀ ਤੌਹੀਨ ਦੀਆਂ ਅਪਰਾਧਿਕ ਕਾਰਵਾਈਆਂ ‘ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਮੁੱਖ ਸਕੱਤਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਰੋਕ ਦੇ ਹੁਕਮ ਜਾਰੀ ਕੀਤੇ।
ਬ੍ਰੇਕਿੰਗ: ਮੁਲਾਜ਼ਮਾਂ ਦੇ DA ਬਕਾਏ ਦਾ ਮਾਮਲਾ; ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਖਿਲਾਫ਼ ਅਦਾਲਤੀ ਤੌਹੀਨ ਦੀ ਕਾਰਵਾਈ ‘ਤੇ ਰੋਕ
RELATED ARTICLES


