HomePunjabi NewsLiberal Breakingਬ੍ਰੇਕਿੰਗ: ਕਣਕ ਦੀ ਬਿਜਾਈ ਵੇਲੇ ਕਿਸਾਨਾਂ ਨੂੰ ਵੱਡਾ ਝਟਕਾ; NPK ਖਾਦ ਦੀਆਂ...

ਬ੍ਰੇਕਿੰਗ: ਕਣਕ ਦੀ ਬਿਜਾਈ ਵੇਲੇ ਕਿਸਾਨਾਂ ਨੂੰ ਵੱਡਾ ਝਟਕਾ; NPK ਖਾਦ ਦੀਆਂ ਕੀਮਤਾਂ ‘ਚ ਮੁੜ ਵਾਧਾ, 50 ਕਿੱਲੋ ਦਾ ਗੱਟਾ 250 ਰੁਪਏ ਮਹਿੰਗਾ

ਚੰਡੀਗੜ੍ਹ: ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਖਾਦ ਕੰਪਨੀਆਂ ਵੱਲੋਂ ਐੱਨਪੀਕੇ (NPK) ਖਾਦ ਦੀਆਂ ਕੀਮਤਾਂ ਵਿੱਚ ਮੁੜ ਕੀਤੇ ਗਏ ਵਾਧੇ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪਿਛਲੇ ਦੋ ਮਹੀਨਿਆਂ ਵਿੱਚ ਦੂਜੀ ਵਾਰ ਕੀਮਤ ਵਧਾਉਂਦਿਆਂ NPK (12:32:16) ਖਾਦ ਦੇ 50 ਕਿੱਲੋ ਵਾਲੇ ਗੱਟੇ ਦਾ ਰੇਟ 2250 ਰੁਪਏ ਤੋਂ ਵਧਾ ਕੇ 2500 ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਕੁਇੰਟਲ 500 ਰੁਪਏ ਦਾ ਵਾਧਾ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਇਸ ‘ਤੇ ਤਿੱਖਾ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਗਸਤ ਮਹੀਨੇ ਵੀ ਖਾਦ 1100 ਰੁਪਏ ਪ੍ਰਤੀ ਕੁਇੰਟਲ ਮਹਿੰਗੀ ਕੀਤੀ ਗਈ ਸੀ ਅਤੇ ਇਹ ਲਗਾਤਾਰ ਵਾਧਾ ਕਿਸਾਨਾਂ ਦੀ ਆਰਥਿਕਤਾ ‘ਤੇ ਮਾੜਾ ਅਸਰ ਪਾ ਰਿਹਾ ਹੈ।

RELATED ARTICLES

Most Popular

Recent Comments