ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਸ ਸਾਲ 15 ਸਤੰਬਰ ਤੋਂ 5 ਨਵੰਬਰ ਦਰਮਿਆਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 2,787 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 586 ਮਾਮਲੇ ਇਕੱਲੇ ਜ਼ਿਲ੍ਹਾ ਤਰਨ ਤਾਰਨ ਵਿੱਚ ਅਤੇ 361 ਕੇਸ ਫ਼ਿਰੋਜ਼ਪੁਰ ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਗਰੂਰ ਵਿੱਚ 240, ਅੰਮ੍ਰਿਤਸਰ ਵਿੱਚ 221, ਬਠਿੰਡਾ ਵਿੱਚ 216 ਅਤੇ ਪਟਿਆਲਾ ਵਿੱਚ 156 ਮਾਮਲੇ ਰਿਕਾਰਡ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਰਾਲੀ ਦੀ ਨਿਗਰਾਨੀ ਦਾ ਸਾਲਾਨਾ ਦੌਰ 15 ਸਤੰਬਰ ਤੋਂ ਸ਼ੁਰੂ ਹੁੰਦਾ ਹੈ, ਜੋ ਕਿ ਝੋਨੇ ਦੀ ਖ਼ਰੀਦ ਤੋਂ ਦੋ ਹਫ਼ਤੇ ਪਹਿਲਾਂ ਦਾ ਸਮਾਂ ਹੈ। ਇਨ੍ਹਾਂ ਵੱਧ ਰਹੇ ਮਾਮਲਿਆਂ ਕਾਰਨ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਬ੍ਰੇਕਿੰਗ: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 2787 ਤੱਕ ਪੁੱਜੇ; ਤਰਨਤਾਰਨ ਅਤੇ ਫ਼ਿਰੋਜ਼ਪੁਰ ‘ਚ ਸਭ ਤੋਂ ਵੱਧ ਕੇਸ ਆਏ ਸਾਹਮਣੇ
RELATED ARTICLES


