ਮੁੰਬਈ: ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਜੁਹੂ ਸਥਿਤ ਬੰਗਲੇ ‘ਜਲਸਾ’, ਬੰਬੇ ਹਾਈਕੋਰਟ, ਬੰਬੇ ਸਟਾਕ ਐਕਸਚੇਂਜ (BSE) ਅਤੇ ਵਰਲੀ ਦੇ ਮਹਾਲਕਸ਼ਮੀ ਰੇਸਕੋਰਸ (ਜਿੱਥੇ ਦਿਲਜੀਤ ਦੋਸਾਂਝ ਦਾ ਕੰਸਰਟ ਹੋਣਾ ਹੈ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ੁੱਕਰਵਾਰ ਨੂੰ ਇਹ ਧਮਕੀ ਭਰਿਆ ਈਮੇਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ‘ਤੇ ਆ ਕੇ ਇਨ੍ਹਾਂ ਥਾਵਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪਿਛਲੇ 15 ਦਿਨਾਂ ਦੇ ਅੰਦਰ ਆਇਆ ਇਹ ਇਸ ਤਰ੍ਹਾਂ ਦਾ ਦੂਜਾ ਧਮਕੀ ਭਰਿਆ ਈਮੇਲ ਹੈ, ਕਿਉਂਕਿ 23 ਅਕਤੂਬਰ ਨੂੰ ਆਏ ਪਹਿਲੇ ਈਮੇਲ ਵਿੱਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਹਾਲਾਂਕਿ ਪੁਲਿਸ ਅਤੇ ਬੰਬ ਨਿਰੋਧਕ ਦਸਤਿਆਂ ਵੱਲੋਂ ਕੀਤੀ ਗਈ ਸਖ਼ਤ ਚੈਕਿੰਗ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਮਿਲੀ, ਜਿਸ ਮਗਰੋਂ ਇਸਨੂੰ ਮਹਿਜ਼ ਅਫਵਾਹ (hoax) ਦੱਸਿਆ ਗਿਆ ਹੈ। ਫਿਲਹਾਲ ਸਾਈਬਰ ਸੈੱਲ ਵੱਲੋਂ ਈਮੇਲ ਭੇਜਣ ਵਾਲੇ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਅਮਿਤਾਭ ਬੱਚਨ ਦੇ ਬੰਗਲੇ ਸਮੇਤ ਬੰਬੇ ਹਾਈਕੋਰਟ ਤੇ BSE ਨੂੰ ਉਡਾਉਣ ਦੀ ਧਮਕੀ; 15 ਦਿਨਾਂ ‘ਚ ਦੂਜਾ ਈਮੇਲ, ਸੁਰੱਖਿਆ ਏਜੰਸੀਆਂ ਅਲਰਟ ‘ਤੇ
RELATED ARTICLES


