ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੇ ਕੁੱਲ ਰਕਬੇ ਵਿੱਚੋਂ 91 ਫੀਸਦੀ ਤੋਂ ਵੱਧ ਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਐਤਵਾਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 4,459 ਮਾਮਲੇ ਸਾਹਮਣੇ ਆਏ ਹਨ। ਪਰਾਲੀ ਅਤੇ ਦੀਵਾਲੀ ਵਾਲੇ ਪਟਾਕਿਆਂ ਦੇ ਧੂੰਏਂ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ (AQI) “ਬਹੁਤ ਖਰਾਬ” (Very Poor) ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕਰੀਬ 32.87 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਬੀਜਿਆ ਜਾਂਦਾ ਹੈ, ਅਤੇ ਕਿਸਾਨ 15 ਤੋਂ 30 ਨਵੰਬਰ ਦੇ ਵਿਚਕਾਰ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਖਾਤਰ ਪਰਾਲੀ ਨੂੰ ਅੱਗ ਲਗਾ ਰਹੇ ਹਨ।
ਬ੍ਰੇਕਿੰਗ: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ 4459 ਤੱਕ ਪੁੱਜੇ; 91% ਝੋਨੇ ਦੀ ਵਾਢੀ ਮੁਕੰਮਲ, 3 ਜ਼ਿਲ੍ਹਿਆਂ ਦੀ ਹਵਾ ਹੋਈ ‘ਬਹੁਤ ਖਰਾਬ’
RELATED ARTICLES


