HomePunjabi NewsBusinessਬ੍ਰੇਕਿੰਗ: ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ; ਸਰਕਾਰ ਨੇ 1364 ਦਵਾਈਆਂ ਦੀਆਂ...

ਬ੍ਰੇਕਿੰਗ: ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ; ਸਰਕਾਰ ਨੇ 1364 ਦਵਾਈਆਂ ਦੀਆਂ ਕੀਮਤਾਂ ਘਟਾਈਆਂ, ਅੱਜ ਤੋਂ ਲਾਗੂ ਹੋਈਆਂ ਨਵੀਆਂ ਦਰਾਂ

ਨਵੀਂ ਦਿੱਲੀ: ਕੈਂਸਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ 1,364 ਦਵਾਈਆਂ ਦੀਆਂ ਕੀਮਤਾਂ (MRP) ਵਿੱਚ ਵੱਡੀ ਕਟੌਤੀ ਕੀਤੀ ਹੈ, ਜੋ ਕਿ ਸੋਮਵਾਰ ਤੋਂ ਲਾਗੂ ਹੋ ਗਈ ਹੈ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਮੁਤਾਬਕ, ਸਿਹਤ ਮੰਤਰਾਲੇ ਦੀ ਮਾਹਿਰ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ 137 ਕੈਂਸਰ ਰੋਕੂ ਦਵਾਈਆਂ ਦੇ ਵਪਾਰਕ ਮੁਨਾਫ਼ੇ (Trade Margin) ‘ਤੇ ਸੀਮਾ ਲਗਾ ਦਿੱਤੀ ਗਈ ਹੈ, ਤਾਂ ਜੋ ਕੰਪਨੀਆਂ ਮਨਮਰਜ਼ੀ ਨਾਲ ਮਹਿੰਗੇ ਭਾਅ ‘ਤੇ ਦਵਾਈਆਂ ਨਾ ਵੇਚ ਸਕਣ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਇਸ ਅਹਿਮ ਫੈਸਲੇ ਨਾਲ ਮਰੀਜ਼ਾਂ ਦੇ ਸਾਲਾਨਾ ਕਰੀਬ 3,540 ਕਰੋੜ ਰੁਪਏ ਬਚਣਗੇ।

RELATED ARTICLES

Most Popular

Recent Comments