ਮਾਨਸਾ: ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਮਰਹੂਮ ਨੌਜਵਾਨ ਪਰਵਿੰਦਰ ਸਿੰਘ ਝੋਟੇ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਹੁਣ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਕਰਵਾਇਆ ਜਾਵੇਗਾ। ਪਹਿਲਾਂ ਇਹ ਸਮਾਗਮ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਪਿੰਡ ਕੋਟਧਰਮੂ ਵਿਖੇ ਰੱਖਿਆ ਗਿਆ ਸੀ, ਪਰ ਸੰਗਤਾਂ ਅਤੇ ਜਥੇਬੰਦੀਆਂ ਦੇ ਵੱਡੇ ਇਕੱਠ ਦੀ ਸੰਭਾਵਨਾ ਨੂੰ ਦੇਖਦਿਆਂ ਸਥਾਨ ਤਬਦੀਲ ਕੀਤਾ ਗਿਆ ਹੈ। ਐਕਸ਼ਨ ਕਮੇਟੀ ਮਾਨਸਾ ਨੇ ਦੱਸਿਆ ਕਿ ਇਸ ਮੌਕੇ ਪਰਵਿੰਦਰ ਝੋਟੇ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।
ਬ੍ਰੇਕਿੰਗ: ਪਰਵਿੰਦਰ ਝੋਟੇ ਦੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ; ਹੁਣ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਭੋਗ
RELATED ARTICLES


