ਬੇਗੋਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅਤੇ ਇਕਲੌਤੀ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਕਰੀਬ 4 ਸਾਲਾਂ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਜਾ ਰਹੇ ਹਨ। ਉਹ 13 ਨਵੰਬਰ ਨੂੰ ਬੇਗੋਵਾਲ ਸਥਿਤ ਸੰਤ ਪ੍ਰੇਮ ਸਿੰਘ ਮੁਰਾਲੇਵਾਲੇ ਦੇ ਡੇਰੇ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਵਿੱਚ ਸੁਧਾਰ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ, ਬਾਹਰ ਰਹਿ ਕੇ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸੁਧਾਰ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੈ।
ਬ੍ਰੇਕਿੰਗ: 4 ਸਾਲਾਂ ਬਾਅਦ ਅਕਾਲੀ ਦਲ ‘ਚ ਵਾਪਸੀ ਕਰਨਗੇ ਬੀਬੀ ਜਗੀਰ ਕੌਰ; 13 ਨਵੰਬਰ ਨੂੰ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਣਗੇ ਸ਼ਾਮਲ
RELATED ARTICLES


