HomePunjabi NewsLiberal Breakingਬ੍ਰੇਕਿੰਗ: ਸੋਨੀਆ ਗਾਂਧੀ ਦੀ ਕਿਤਾਬ 'ਤੇ ਭਖੀ ਸਿਆਸਤ; ਅਕਾਲੀ ਦਲ ਦਾ ਕਾਂਗਰਸ...

ਬ੍ਰੇਕਿੰਗ: ਸੋਨੀਆ ਗਾਂਧੀ ਦੀ ਕਿਤਾਬ ‘ਤੇ ਭਖੀ ਸਿਆਸਤ; ਅਕਾਲੀ ਦਲ ਦਾ ਕਾਂਗਰਸ ‘ਤੇ ਨਿਸ਼ਾਨਾ, ਕਿਹਾ- ਸਿੱਖਾਂ ਦੇ ਜ਼ਖ਼ਮਾਂ ‘ਤੇ ਛਿੜਕਿਆ ਜਾ ਰਿਹਾ ਲੂਣ

ਚੰਡੀਗੜ੍ਹ: ਕਾਂਗਰਸ ਆਗੂ ਸੋਨੀਆ ਗਾਂਧੀ ਦੀ ਨਵੀਂ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ (Belonging: A Journey of Love) ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਕਿਤਾਬ ਵਿੱਚ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮਨੋਦਸ਼ਾ ਅਤੇ ਉਨ੍ਹਾਂ ਨੂੰ ਆਪਣੀ ਮੌਤ ਦਾ ਅਹਿਸਾਸ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਜਿਹੀਆਂ ਭਾਵੁਕ ਕਿਤਾਬਾਂ ਲਿਖ ਕੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਤਿੱਖਾ ਸਵਾਲ ਕੀਤਾ ਕਿ ਕੀ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਇੰਦਰਾ ਗਾਂਧੀ ਨੇ ਦਿੱਲੀ ਦੀਆਂ ਸੜਕਾਂ ‘ਤੇ ਸਿੱਖਾਂ ਦੇ ਕਤਲੇਆਮ ਦੇ ਹੁਕਮ ਦਿੱਤੇ ਸਨ? ਕਲੇਰ ਨੇ ਦੋਸ਼ ਲਾਇਆ ਕਿ ਸਿੱਖਾਂ ਨਾਲ ਵਾਪਰੇ ਪੂਰੇ ਦੁਖਾਂਤ ਲਈ ਇੰਦਰਾ ਅਤੇ ਰਾਜੀਵ ਗਾਂਧੀ ਜ਼ਿੰਮੇਵਾਰ ਸਨ।

RELATED ARTICLES

Most Popular

Recent Comments