ਨਵੀਂ ਦਿੱਲੀ: ਦੀਵਾਲੀ ਤੋਂ ਬਾਅਦ ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ ਦੀ ਆਬੋ-ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਹਾਲਾਤ ਇਹ ਬਣ ਗਏ ਹਨ ਕਿ ਲੋਕਾਂ ਦਾ ਸਾਹ ਲੈਣਾ ਵੀ ਦੁੱਭਰ ਹੋ ਚੁੱਕਾ ਹੈ ਅਤੇ ਉਹ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਇਸ ਦਮਘੋਟੂ ਮਾਹੌਲ ਵਿੱਚ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 400 ਦਾ ਅੰਕੜਾ ਪਾਰ ਕਰ ਗਿਆ ਹੈ। ਮੌਜੂਦਾ ਸਮੇਂ ਦਿੱਲੀ ਦਾ AQI 436 ਦੇ ਕਰੀਬ ਪਹੁੰਚ ਚੁੱਕਾ ਹੈ, ਜਿਸ ਨੂੰ ‘ਖ਼ਤਰਨਾਕ’ ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ। ਲੋਕਾਂ ਦੇ ਮਨਾਂ ਵਿੱਚ ਲਗਾਤਾਰ ਇਹ ਸਵਾਲ ਉੱਠ ਰਿਹਾ ਹੈ ਕਿ ਆਖ਼ਰ ਕਦੋਂ ਤੱਕ ਉਨ੍ਹਾਂ ਨੂੰ ਇਸ ਜ਼ਹਿਰੀਲੀ ਹਵਾ ਵਿੱਚ ਸਾਹ ਲੈਣ ਲਈ ਮਜਬੂਰ ਹੋਣਾ ਪਵੇਗਾ।
ਬ੍ਰੇਕਿੰਗ: ਦੀਵਾਲੀ ਮਗਰੋਂ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; AQI 436 ਤੱਕ ਪੁੱਜਾ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ
RELATED ARTICLES


