ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ 5 ਰਾਜਾਂ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਅਹਿਮ ਫ਼ੈਸਲਾ ਲਿਆ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਮੁਲਾਜ਼ਮਾਂ ‘ਤੇ ਲਾਗੂ ਹੋਣ ਵਾਲਾ ਆਦਰਸ਼ ਚੋਣ ਜਾਬਤਾ (Model Code of Conduct) ਹੁਣ ਰਿਟਾਇਰਡ ਅਤੇ ਸੂਬਾ ਸਰਕਾਰਾਂ ਵੱਲੋਂ ਮੁੜ-ਨਿਯੁਕਤ (re-employed) ਕੀਤੇ ਗਏ ਅਫ਼ਸਰਾਂ ‘ਤੇ ਵੀ ਲਾਗੂ ਹੋਵੇਗਾ। ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਇਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਚਾਰ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਪਵੇਗਾ। ਇਸ ਤੋਂ ਇਲਾਵਾ ਉਹ ਚੋਣਾਂ ਨਾਲ ਸਬੰਧਤ ਕਿਸੇ ਵੀ ਅਧਿਕਾਰੀ ਨੂੰ ਅਧਿਕਾਰਤ ਮੀਟਿੰਗ ਜਾਂ ਵੀਡੀਓ ਕਾਨਫਰੰਸ ਲਈ ਨਹੀਂ ਬੁਲਾ ਸਕਣਗੇ।
ਬ੍ਰੇਕਿੰਗ: ਰਿਟਾਇਰਡ ਅਫ਼ਸਰਾਂ ‘ਤੇ ਵੀ ਲਾਗੂ ਹੋਵੇਗਾ ਚੋਣ ਜਾਬਤਾ; 5 ਰਾਜਾਂ ਦੀਆਂ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
RELATED ARTICLES


